Sri Guru Granth Sahib Ji

ਸਿਰੀ ਰਾਗੁ

Siree Raag

Ang 33 of 1430

ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥

satagur miliaai sadh bhai rachai aap vasai man aai ||1||

Meeting the True Guru, one is permeated forever with the Fear of God, who Himself comes to dwell within the mind. ||1||

ਗੁਰੂ ਦੇ ਮਿਲਣ ਨਾਲ ਮਨੁੱਖ ਦਾ ਹਿਰਦਾ ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਭਿੱਜਾ ਰਹਿੰਦਾ ਹੈ (ਤੇ ਇਸ ਤਰ੍ਹਾਂ) ਪਰਮਾਤਮਾ ਆਪ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ ।੧।

गुरू के मिलने से मनुष्य का हृदय सदा परमत्मा के डर-अदब में भीगा रहता है। (और इस तरह) परमात्मा स्वयं मनुष्य के हृदय में आ बसता है।1।

Conociendo al Guru Verdadero uno tiene Reverencia por el Señor y entonces Él, de Sí Mismo entra en nuestro corazón. (1)

ਭਾਈ ਰੇ ਗੁਰਮੁਖਿ ਬੂਝੈ ਕੋਇ ॥

bhaiee re gurmukh boojhai koi ||

O Siblings of Destiny, one who becomes Gurmukh and understands this is very rare.

ਹੇ ਭਾਈ ਜੇਹੜਾ ਕੋਈ ਮਨੁੱਖ (ਸਹੀ ਜੀਵਨ-ਜੁਗਤਿ) ਸਮਝਦਾ ਹੈ ਉਹ ਗੁਰੂ ਦੀ ਰਾਹੀਂ ਹੀ ਸਮਝਦਾ ਹੈ

हे भाई ! जो कोई मनुष्य (सही जीवन जुगति) समझता है वह गुरू के द्वारा ही समझता है।

Mi hermano, no todos pueden tener Conciencia del Señor.

ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ ॥

bin boojhe karam kamaavane janam padhaarath khoi ||1|| rahaau ||

To act without understanding is to lose the treasure of this human life. ||1||Pause||

ਸਹੀ ਜੀਵਨ-ਜੁਗਤਿ) ਸਮਝਣ ਤੋਂ ਬਿਨਾ (ਮਿਥੇ ਹੋਏ ਧਾਰਿਮਕ) ਕੰਮ ਕਰਨ ਨਾਲ ਮਨੁੱਖ ਕੀਮਤੀ ਮਨੁੱਖਾ ਜਨਮ ਗਵਾ ਲੈਂਦਾ ਹੈ ।੧।ਰਹਾਉ।

(सही जीवन जुगति) समझने के बिना (निहित धार्मिक) कर्म करने से मनुष्य कीमती मानव जनम गवा लेता है।1।रहाउ।

Sin entender lo Real, no importa lo que hagamos, estaremos perdiendo el objeto de nuestra vida. (1-Pausa)

ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥

jinee chaakhiaa tinee saadh paiaa bin chaakhe bharam bhulai ||

Those who have tasted it, enjoy its flavor; without tasting it, they wander in doubt, lost and deceived.

ਜਿਨ੍ਹਾਂ ਨੇ ਇਹ ਅੰਮ੍ਰਿਤ ਚੱਖਿਆ ਹੈ ਉਹਨਾਂ ਨੇ ਇਸ ਦਾ ਸੁਆਦ ਮਾਣਿਆ ਹੈ, (ਨਾਮ-ਅੰਮ੍ਰਿਤ ਦਾ ਸੁਆਦ) ਚੱਖਣ ਤੋਂ ਬਿਨਾ ਮਨੁੱਖ (ਮਾਇਆ ਦੀ) ਭਟਕਣਾ ਵਿਚ (ਪੈ ਕੇ) ਕੁਰਾਹੇ ਪੈ ਜਾਂਦਾ ਹੈ

जिन्होंने ये अमृत चखा है उन्होंने इसके स्वाद का आनन्द लिया है। (नाम अमृत का स्वाद) चखने के बिना मनुष्य माया की भटकन में पड़ कर गलत रास्ते पर पड़ जाता है।

Aquéllos que saborearon el Nombre del Señor, se enamoraron de Él, pues sin Él, uno vaga en duda por la vida.

ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥

a(n)mrit saachaa naam hai kahanaa kachhoo na jai ||

The True Name is the Ambrosial Nectar; no one can describe it.

ਪਰਮਾਤਮਾ ਦਾ ਸਦਾ-ਥਿਰ ਨਾਮ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਦਾ ਸੁਆਦ ਦੱਸਿਆ ਨਹੀਂ ਜਾ ਸਕਦਾ

परमात्मा का सदा स्थिर एक नाम आत्मिक जीवन देने वाला रस है। इसके स्वाद का वर्णन नहीं किया जा सकता।

El Nombre Verdadero es el Néctar y uno no puede imaginar su valor.

ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥

peevat hoo paravaan bhiaa poorai sabadh samai ||2||

Drinking it in, one becomes honorable, absorbed in the Perfect Word of the Shabad. ||2||

ਪੂਰੇ ਗੁਰੂ ਦੇ ਸ਼ਬਦ ਵਿਚ ਲੀਨ ਹੋ ਕੇ ਨਾਮ-ਅੰਮ੍ਰਿਤ ਪੀਂਦਿਆਂ ਹੀ ਮਨੁੱਖ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦਾ ਹੈ ।੨।

पूरे गुरू के शबद में लीन हो के नाम अमृत पीते ही मनुष्य (प्रभु की हजूरी में) कबूल हो जाता है।2।

Aquél que Lo bebe, es aprobado por el Señor y se funde en la Palabra Verdadera del Shabd. (2)

ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥

aape dhei ta paieeaai hor karanaa kichhoo na jai ||

He Himself gives, and then we receive. Nothing else can be done.

(ਨਾਮ-ਅੰਮ੍ਰਿਤ ਦੀ ਦਾਤਿ) ਜੇ ਪਰਮਾਤਮਾ ਆਪ ਹੀ ਦੇਵੇ ਤਾਂ ਮਿਲਦੀ ਹੈ (ਜੇ ਉਸਦੀ ਮਿਹਰ ਨਾਹ ਹੋਵੇ ਤਾਂ) ਹੋਰ ਕੋਈ ਚਾਰਾ ਨਹੀਂ ਕੀਤਾ ਜਾ ਸਕਦਾ

(नाम अमृत की दात) अगर परमात्मा खुद ही दे तो मिलती है। (अगर उसकी मेहर ना हो तो) और कोई चारा नहीं किया जा सकता।

Si el Uno quiere dar, nosotros recibimos, no hay otra forma de recibir.

ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥

dhevan vaale kai hath dhaat hai guroo dhuaarai pai ||

The Gift is in the Hands of the Great Giver. At the Guru's Door, in the Gurdwara, it is received.

(ਨਾਮ ਦੀ ਦਾਤਿ) ਦੇਣ ਵਾਲੇ ਪਰਮਾਤਮਾ ਦੇ ਆਪਣੇ ਹੱਥ ਵਿਚ ਇਹ ਦਾਤਿ ਹੈ (ਉਸ ਦੀ ਰਜ਼ਾ ਅਨੁਸਾਰ) ਗੁਰੂ ਦੇ ਦਰ ਤੋਂ ਹੀ ਮਿਲਦੀ ਹ

(नाम की दाति) देने वाले परमात्मा के अपने हाथ में यह दात है। (उसकी रजा के अनुसार) गुरू के दर से ही मिलती है।

El regalo está en las manos del Dador, sólo en las Puertas del Guru lo recibimos.

ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥

jehaa keeton tehaa hoaa jehe karam kamai ||3||

Whatever He does, comes to pass. All act according to His Will. ||3||

ਪਰਮਾਤਮਾ ਨੇ ਜੀਵ ਨੂੰ) ਜਿਹੋ ਜਿਹਾ ਬਣਾਇਆ, ਜੀਵ ਉਹੋ ਜਿਹਾ ਬਣ ਗਿਆ, (ਫਿਰ) ਉਹੋ ਜਿਹੇ ਕਰਮ ਜੀਵ ਕਰਦਾ ਹੈ (ਉਸ ਦੀ ਰਜ਼ਾ ਅਨੁਸਾਰ ਹੀ ਜੀਵ ਗੁਰੂ ਦੇ ਦਰ ਤੇ ਆਉਂਦਾ ਹੈ) ।੩।

(परमात्मा ने जीव को) जिस तरह का बनाया~ जीव वैसा ही बन गया। (फिर) वैसे ही कर्म जीव करता है। (उसकी रजा अनुसार ही जीव गुरू के दर पर आता है)।3।

Lo que sea que Él haga, eso es lo que ocurre y uno se comporta de esa forma. (3)

ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥

jat sat sa(n)jam naam hai vin naavai niramal na hoi ||

The Naam, the Name of the Lord, is abstinence, truthfulness, and self-restraint. Without the Name, no one becomes pure.

(ਮਨੁੱਖ ਆਪਣੇ ਜੀਵਨ ਨੂੰ ਪਵਿਤ੍ਰ ਕਰਨ ਲਈ ਜਤ ਸਤ ਸੰਜਮ ਸਾਧਦਾ ਹੈ, ਪਰ ਨਾਮ ਸਿਮਰਨ ਤੋਂ ਬਿਨਾ ਇਹ ਕਿਸੇ ਕੰਮ ਨਹੀਂ) ਪਰਮਾਤਮਾ ਦਾ ਨਾਮ-ਅੰਮ੍ਰਿਤ ਹੀ ਜਤ ਹੈ ਨਾਮ ਹੀ ਸਤ ਹੈ ਨਾਮ ਹੀ ਸੰਜਮ ਹੈ, ਨਾਮ ਤੋਂ ਬਿਨਾ ਮਨੁੱਖ ਪਵਿਤ੍ਰ ਜੀਵਨ ਵਾਲਾ ਨਹੀਂ ਹੋ ਸਕਦਾ

(मनुष्य अपने जीवन को पवित्र करने के लिए जत सत संजम साधनाएं करता है~ पर नाम सिमरन के बिना ये किसी काम के नहीं।) परमात्मा का नाम-अमृत ही जत है~ नाम ही सत है और नाम ही संजम है। नाम के बिना मनुष्य पवित्र जीवन वाला नहीं हो सकता।

La Castidad, la Verdad, la Continencia, están todas contenidas en el Nombre del Señor. Sin el Nombre uno no se vuelve puro.

ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥

poorai bhaag naam man vasai sabadh milaavaa hoi ||

Through perfect good fortune, the Naam comes to abide within the mind. Through the Shabad, we merge into Him.

ਵੱਡੀ ਕਿਸਮਤ ਨਾਲ ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ।

बहुत किस्मत के साथ जिस मनुष्य के मन में परमात्मा का नाम आ बसता है~ गुरू के शबद द्वारा मनुष्य का प्रभु से मिलाप हो जाता है।

así está escrito en nuestro Destino, el Nombre viene a nuestra mente y uno conoce al Señor a través de la Palabra Shabd

ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥

naanak sahaje hee ra(n)g varatadhaa har gun paavai soi ||4||17||50||

O Nanak, one who lives in intuitive peace and poise, imbued with the Lord's Love, obtains the Glorious Praises of the Lord. ||4||17||50||

ਹੇ ਨਾਨਕ ! (ਗੁਰੂ ਦੇ ਸ਼ਬਦ ਦੀ ਬਰਕਤਿ ਨਾਲ) ਜੇਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਜੀਵਨ ਬਿਤੀਤ ਕਰਦਾ ਹੈ ਉਹ ਮਨੁੱਖ ਪਰਮਾਤਮਾ ਦੇ ਗੁਣ ਆਪਣੇ ਅੰਦਰ ਵਸਾ ਲੈਂਦਾ ਹੈ ।੪।੧੭।੫੦।

हे नानक! (गुरू के शबद की बरकति से) जो मनुष्य आत्मिक अडोलता में टिक के परमात्मा के प्रेम रंग में जीवन व्यतीत करता है वह मनुष्य परमात्मा के गुण अपने अंदर बसा लेता है।4।17।50।

Dice Nanak, aquél que vive amando al Señor, su mente se pone en Paz y le es dado el Regalo de la Alabanza del Señor (4-17-50)

ਸਿਰੀਰਾਗੁ ਮਹਲਾ ੩ ॥

sireeraag mahalaa teejaa ||

Siree Raag, Third Mehla:

ਸਿਰੀ ਰਾਗ, ਤੀਜੀ ਪਾਤਸ਼ਾਹੀ।

श्री राग महला ३ ॥

Siri Rag, Mejl Guru Amar Das, Tercer Canal Divino.

ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥

kaa(n)iaa saadhai uradh tap karai vichahu haumai na jai ||

You may torment your body with extremes of self-discipline, practice intensive meditation and hang upside-down, but your ego will not be eliminated from within.

ਮਨੁੱਖ ਸਰੀਰ ਨੂੰ (ਭਾਵ, ਗਿਆਨ-ਇੰਦ੍ਰਿਆਂ ਨੂੰ) ਆਪਣੇ ਵੱਸ ਵਿਚ ਰੱਖਣ ਦੇ ਜਤਨ ਕਰਦਾ ਹੈ, ਪੱੁਠਾ ਲਟਕ ਕੇ ਤਪ ਕਰਦਾ ਹੈ, (ਪਰ ਇਸ ਤਰ੍ਹਾਂ) ਅੰਦਰੋਂ ਹਉਮੈ ਦੂਰ ਨਹੀਂ ਹੁੰਦੀ

मानव शरीर को (ज्ञानेन्द्रियों को) अपने बस में रखने के कई प्रयत्न करता है। उल्टा लटक के तप करता है। (पर इस तरह) अंदर का अहम् दूर नहीं होता।

Aquél que controla su cuerpo y se para sobre la cabeza para meditar pero no controla su ego,

ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥

adhiaatam karam je kare naam na kab hee pai ||

You may perform religious rituals, and still never obtain the Naam, the Name of the Lord.

ਜੇ ਮਨੁੱਖ ਆਤਮਕ ਉੱਨਤੀ ਸੰਬੰਧੀ (ਅਜੇਹੇ ਮਿੱਥੇ ਹੋਏ ਧਾਰਮਿਕ) ਕੰਮ ਕਰਦਾ ਰਹੇ, ਤਾਂ ਕਦੇ ਭੀ ਉਹ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਕਰ ਸਕਦਾ

अगर मनुष्य आत्मिक उन्नति संबंधी (ऐसे नियत धार्मिक) कर्म करता रहे~ तो कभी भी वह परमात्मा का नाम प्राप्त नहीं कर सकता।

nunca encontrará el Nombre del Señor, aunque realice obras espirituales.

ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥

gur kai sabadh jeevat marai har naam vasai man aai ||1||

Through the Word of the Guru's Shabad, remain dead while yet alive, and the Name of the Lord shall come to dwell within the mind. ||1||

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਸਹੈਤਾ ਨਾਲ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਿਕਾਰਾਂ ਵਲੋਂ ਬਚਦਾ ਹੈ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ ।੧।

जो मनुष्य गुरू के शबद की सहायता से दुनिया की कृत कार करता हुआ ही विकारों से बचता है~ उसके मन में प्रभु का नाम आ बसता है।1।

Pero si funde su vida en la Palabra del Shabd del Guru, el Naam, el Nombre del Señor vendrá a su corazón. (1)

ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥

sun man mere bhaj satagur saranaa ||

Listen, O my mind: hurry to the Protection of the Guru's Sanctuary.

ਹੇ ਮੇਰੇ ਮਨ ! (ਮੇਰੀ ਗੱਲ) ਸੁਣ, ਸਤਿਗੁਰੂ ਦੀ ਸਰਨ ਪਉ

हे मेरे मन ! (मेरी बात) सुन। सत्गुरू की शरण पड़।

Escucha oh mi mente, busca el Santuario del Señor

ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥

gur parasaadhee chhuTeeaai bikh bhavajal sabadh gur taranaa ||1|| rahaau ||

By Guru's Grace you shall be saved. Through the Word of the Guru's Shabad, you shall cross over the terrifying world-ocean of poison. ||1||Pause||

(ਮਾਇਆ ਦੇ ਪ੍ਰਭਾਵ ਤੋਂ) ਗੁਰੂ ਦੀ ਕਿਰਪਾ ਨਾਲ ਹੀ ਬਚੀਦਾ ਹੈ, ਇਹ ਜ਼ਹਰ-(ਭਰਿਆ) ਸੰਸਾਰ-ਸਮੁੰਦਰ ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਤਰ ਸਕੀਦਾ ਹੈ ।੧।ਰਹਾਉ।

(माया के प्रभाव से) गुरू की कृपा से बचते हैं। ये जहर (भरा) संसार समुंद्र गुरू के शबद द्वारा ही तैर सकते हैं।1 रहाउ।

porque uno es salvado sólo por la Gracia del Señor y cruza el océano de veneno a través de la Palabra del Guru. (1-Pausa)

ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥

trai gun sabhaa dhaat hai dhoojaa bhaau vikaar ||

Everything under the influence of the three qualities shall perish; the love of duality is corrupting.

ਤਿੰਨ ਗੁਣਾਂ ਦੇ ਅਧੀਨ ਰਹਿ ਕੇ ਕੰਮ ਕਰਨੇ—ਇਹ ਸਾਰਾ ਮਾਇਆ ਦਾ ਹੀ ਪ੍ਰਭਾਵ ਹੈ, ਤੇ ਮਾਇਆ ਦਾ ਪਿਆਰ (ਮਨ ਵਿਚ) ਵਿਕਾਰ (ਹੀ) ਪੈਦਾ ਕਰਦਾ ਹੈ

तीन गुणों के अधीन रह कर काम करना~ यह सारा माया का ही प्रभाव है। और माया का ही प्यार (मन में) विकार पैदा करता है।

Todos están involucrados en la tres Gunas mundanas y así se pierden en el error y en la dualidad.

ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥

pa(n)ddit paRai ba(n)dhan moh baadhaa neh boojhai bikhiaa piaar ||

The Pandits, the religious scholars, read the scriptures, but they are trapped in the bondage of emotional attachment. In love with evil, they do not understand.

ਮਾਇਆ ਦੇ ਬੰਧਨਾਂ ਵਿਚ ਮਾਇਆ ਦੇ ਮੋਹ ਦਾ ਬੱਝਾ ਹੋਇਆ ਪੰਡਿਤ (ਧਰਮ-ਪੁਸਤਕ) ਪੜ੍ਹਦਾ ਹੈ, ਪਰ ਮਾਇਆ ਦੇ ਪਿਆਰ ਵਿਚ (ਫਸਿਆ ਰਹਿਣ ਕਰਕੇ ਉਹ ਜੀਵਨ ਦਾ ਸਹੀ ਰਸਤਾ) ਨਹੀਂ ਸਮਝ ਸਕਦਾ

माया के बंधनों के मोह में फंसा हुआ पंडित (धर्म पुस्तकें) पढ़ता है~ पर माया के प्यार में (फंसा रहने के कारण वह जीवन का सही रास्ता) नहीं समझ सकता।

El intelectual del espíritu lee las escrituras pero está lleno de avaricia y no concibe al Señor porque está enamorado de Maya.

ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥

satagur miliaai tirakuTee chhooTai chauthai padh mukat dhuaar ||2||

Meeting the Guru, the bondage of the three qualities is cut away, and in the fourth state, the Door of Liberation is attained. ||2||

ਜੇ ਸਤਿਗੁਰੂ ਮਿਲ ਪਏ ਤਾਂ (ਮਾਇਆ-ਮੋਹ ਦੇ ਕਾਰਨ ਪੈਦਾ ਹੋਈ ਅੰਦਰਲੀ) ਖਿੱਝ ਦੂਰ ਹੋ ਜਾਂਦੀ ਹੈ, ਮਾਇਆ ਦੇ ਤਿੰਨ ਗੁਣਾਂ ਤੋਂ ਉਤਲੇ ਆਤਮਕ ਦਰਜੇ ਵਿਚ (ਪਹੁੰਚਿਆਂ) (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਪੈਂਦਾ ਹੈ ।੨।

अगर सतिगुरू मिल जाए तो (माया मोह के कारण पैदा हुई अंदर की खिज) दूर हो जाती है। माया के तीन गुणों से ऊपर के आत्मिक दर्जे में (पहुँचने से) (माया के मोह से खलासी) का दरवाजा मिल जाता है।2।

Cuando él encuentra al Guru, su actividad en las tres Gunas cesa y encuentra la verdadera Libertad en el Cuarto Estado de Éxtasis. (2)

ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥

gur te maarag paieeaai chookai moh gubaar ||

Through the Guru, the Path is found, and the darkness of emotional attachment is dispelled.

ਗੁਰੂ ਪਾਸੋਂ ਜੀਵਨ ਦਾ ਸਹੀ ਰਸਤਾ ਲੱਭ ਪੈਂਦਾ ਹੈ (ਮਨ ਵਿਚੋਂ) ਮੋਹ (ਦਾ) ਹਨੇਰਾ ਦੂਰ ਹੋ ਜਾਂਦਾ ਹੈ

गुरू से जीवन का सही राह मिल जाता है। (मन में से) मोह का अंधेरा दूर हो जाता है।

Cuando encontramos el Sendero hacia el Guru, la oscuridad del apego se disipa.

ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥

sabadh marai taa udharai paae mokh dhuaar ||

If one dies through the Shabad, then salvation is obtained, and one finds the Door of Liberation.

ਜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਦੇ ਮੋਹ ਵਲੋਂ ਮਰ ਜਾਏ ਤਾਂ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦਾ ਹੈ, ਤੇ ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ

अगर मनुष्य गुरू के शबद से जुड़ के माया के मोह से मर जाए तो (संसार समुंद्र में डूबने से बच जाता है) और विकारों से खलासी का राह मिल जाता है।

Cuando nos fundimos en la Palabra Shabd, somos salvados y la puerta de la felicidad nos es abierta.

ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥

gur parasaadhee mil rahai sach naam karataar ||3||

By Guru's Grace, one remains blended with the True Name of the Creator. ||3||

ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹਿ ਸਕਦਾ ਹੈ, ਤੇ ਪ੍ਰਭੂ ਦਾ ਸਦਾ-ਥਿਰ ਨਾਮ ਪ੍ਰਾਪਤ ਕਰ ਸਕਦਾ ਹੈ ।੩।

गुरू की कृपा से ही मनुष्य (प्रभु चरणों में) जुड़ा रह सकता है और प्रभु का सदा स्थिर नाम प्राप्त कर सकता है।3।

Mediante la Gracia del Señor, lo encontramos, Él es La Verdad, El Creador, El Nombre. (3)

ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥

eih manooaa at sabal hai chhadde na kitai upai ||

This mind is very powerful; we cannot escape it just by trying.

(ਨਹੀਂ ਤਾਂ) ਇਹ ਮਨ (ਤਾਂ) ਬੜਾ ਬਲਵਾਨ ਹੈ (ਗੁਰੂ ਦੀ ਸਰਨ ਤੋਂ ਬਿਨਾ ਹੋਰ) ਕਿਸੇ ਭੀ ਹੀਲੇ ਨਾਲ ਇਹ (ਕੁਰਾਹੇ ਪਾਣੋਂ) ਛੱਡਦਾ ਨਹੀਂ

(नहीं तो) यह मन (तो) बड़ा बलवान है (गुरू की शरण के बिना और) किसी भी तरीके से ये (गलत रास्ते पड़ने से) हटता नहीं।

La mente es tan poderosa que no deja ninguna puerta para nuestro escape.

ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥

dhoojai bhai dhukh laidhaa bahutee dhei sajai ||

In the love of duality, people suffer in pain, condemned to terrible punishment.

ਮਾਇਆ ਦੇ ਪਿਆਰ ਵਿਚ ਫਸਾ ਕੇ (ਮਨੁੱਖ ਨੂੰ) ਦੁੱਖ ਚੰਬੋੜ ਦੇਂਦਾ ਹੈ, ਤੇ ਬੜੀ ਸਜ਼ਾ ਦੇਂਦਾ ਹੈ ।

माया के प्यार में फसा के (मनुष्य को) दुख चिपका लेता है~ तथा बड़ी सजा देता है।

deja apegados a la dualidad y nos abandona en el sufrimiento y en la aflicción.

ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥

naanak naam lage se ubare haumai sabadh gavai ||4||18||51||

O Nanak, those who are attached to the Naam are saved; through the Shabad, their ego is banished. ||4||18||51||

ਹੇ ਨਾਨਕ ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਪਰਮਾਤਮਾ ਦੇ ਨਾਮ ਵਿਚ ਜੁੜਦੇ ਹਨ ਉਹ (ਇਸ ਦੇ ਪੰਜੇ ਤੋਂ) ਬਚਦੇ ਹਨ ।੪।੧੮।੫੧।

हे नानक ! जो लोग गुरू के शबद से अहम् दूर करके परमात्मा के नाम में जुड़ते हैं वह (इसके पंजे से) बचते हैं।4।18।51।

Dice Nanak, los que se hicieron Devotos del Nombre del Señor lo lograron, y a través de la Palabra del Shabd del Guru su ego fue canalizado. (4-18-51)

ਸਿਰੀਰਾਗੁ ਮਹਲਾ ੩ ॥

sireeraag mahalaa teejaa ||

Siree Raag, Third Mehla:

ਸਿਰੀ ਰਾਗ, ਤੀਜੀ ਪਾਤਸ਼ਾਹੀ।

श्री राग महला ३ ॥

Siri Rag, Mejl Guru Amar Das, Tercer Canal Divino.

ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥

kirapaa kare gur paieeaai har naamo dhei dhiraRai ||

By His Grace, the Guru is found, and the Name of the Lord is implanted within.

(ਜਦੋਂ ਪਰਮਾਤਮਾ) ਕਿਰਪਾ ਕਰਦਾ ਹੈ (ਤਾਂ) ਗੁਰੂ ਮਿਲਦਾ ਹੈ (ਗੁਰੂ ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦਾ ਨਾਮ ਪੱਕਾ ਕਰ ਦੇਂਦਾ ਹੈ

(जब परमात्मा) कृपा करता है (तो) गुरू मिलता है (गुरू मनुष्य के हृदय में) परमात्मा का नाम पक्का कर देता है।

A través de Su Gracia, encontramos al Guru, y a través del Guru el Nombre es engarzado en nuestro corazón.

ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥

bin gur kinai na paio birathaa janam gavai ||

Without the Guru, no one has obtained it; they waste away their lives in vain.

(ਕਦੇ ਭੀ) ਕਿਸੇ ਮਨੁੱਖ ਨੇ ਗੁਰੂ ਤੋਂ ਬਿਨਾ (ਪਰਮਾਤਮਾ ਨੂੰ) ਨਹੀਂ ਪ੍ਰਾਪਤ ਕੀਤਾ (ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ ਉਹ) ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ

(कभी भी) किसी मनुष्य ने गुरू के बिना (परमात्मा को) नहीं प्राप्त किया। (जो मनुष्य गुरू की शरण नहीं आता वह) अपना मानव जन्म व्यर्थ गवा लेता है।

Nadie ha encontrado al Señor sin el Guru, todos los que han tratado han perdido su vida en vano.

ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥੧॥

manmukh karam kamaavane dharageh milai sajai ||1||

The self-willed manmukhs create karma, and in the Court of the Lord, they receive their punishment. ||1||

ਆਪਣੇ ਮਨ ਦੇ ਪਿੱਛੇ ਤੁਰ ਕੇ (ਮਿੱਥੇ ਹੋਏ ਧਾਰਮਿਕ) ਕੰਮ (ਭੀ) ਕੀਤਿਆਂ ਪ੍ਰਭੂ ਦੀ ਦਰਗਾਹ ਵਿਚ ਸਜ਼ਾ ਹੀ ਮਿਲਦੀ ਹੈ ।੧।

अपने मन के पीछे चल के (नीयत धार्मिक) कर्म (भी) करने से प्रभु की दरगाह में सजा ही मिलती है।1।

Los arrogantes Manmukjs andan su propio camino y encuentran para sí las consecuencias de sus acciones en la Corte del Señor. (1)

ਮਨ ਰੇ ਦੂਜਾ ਭਾਉ ਚੁਕਾਇ ॥

man re dhoojaa bhaau chukai ||

O mind, give up the love of duality.

ਹੇ ਮੇਰੇ ਮਨ ! (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ

हे मेरे मन ! (गुरू की शरण पड़ कर अपने अंदर से) माया का प्यार दूर कर।

Oh mi mente, haz a un lado tus dudas.

ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥

a(n)tar terai har vasai gur sevaa sukh pai || rahaau ||

The Lord dwells within you; serving the Guru, you shall find peace. ||Pause||

ਪਰਮਾਤਮਾ ਤੇਰੇ ਅੰਦਰ ਵੱਸਦਾ ਹੈ (ਫਿਰ ਭੀ ਤੂੰ ਸੁਖੀ ਨਹੀਂ ਹੈਂ) ਗੁਰੂ ਦੀ ਦੱਸੀ ਸੇਵਾ ਭਗਤੀ ਕੀਤਿਆਂ ਹੀ ਆਤਮਕ ਸੁੱਖ ਲੱਭਦਾ ਹੈ ।੧।ਰਹਾਉ।

परमात्मा तेरे अंदर बसता है (फिर भी तू सुखी नहीं है) गुरू द्वारा बताई सेवा भक्ति करने से ही आत्मिक सुख की प्राप्ति होती है।1। रहाउ।

Pues el Señor vendrá a ti y lograrás la Paz a través del Servicio del Guru. (Pausa)

ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥

sach baanee sach sabadh hai jaa sach dhare piaar ||

When you love the Truth, your words are true; they reflect the True Word of the Shabad.

ਜਦੋਂ ਮਨੁੱਖ ਸਦਾ‑ਥਿਰ ਪਰਮਾਤਮਾ ਵਿਚ ਪਿਆਰ ਜੋੜਦਾ ਹੈ, ਤਦੋਂ ਉਸ ਨੂੰ ਗੁਰੂ ਦੀ ਬਾਣੀ ਗੁਰੂ ਦਾ ਸ਼ਬਦ ਯਥਾਰਥ ਪ੍ਰਤੀਤ ਹੁੰਦਾ ਹੈ

जब मनुष्य सदा स्थिर प्रभु में प्यार जोड़ता है~ तब उस को गुरू की बाणी गुरू का शबद यर्थाथ प्रतीत होता है

Si uno ama la Verdad, uno ama la Palabra Verdadera, pues Ésta es el discurso de la Verdad.

ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥

har kaa naam man vasai haumai karodh nivaar ||

The Name of the Lord dwells within the mind; egotism and anger are wiped away.

(ਗੁਰੂ ਦੇ ਸ਼ਬਦ ਦੀ ਰਾਹੀਂ ਅੰਦਰੋਂ) ਹਉਮੈ ਤੇ ਕ੍ਰੋਧ ਦੂਰ ਕਰ ਕੇ ਪਰਮਾਤਮਾ ਦਾ ਨਾਮ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ

(गुरू के शबद द्वारा अंदर से) अहम् व क्रोध दूर करके परमात्मा का नाम मनुष्य के मन में आ बसता है।

Deja que el Nombre del Señor habite en tu mente, así te sobrepondrás a tu ego y a tu enojo.

ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥੨॥

man niramal naam dhiaaieeaai taa paae mokh dhuaar ||2||

Meditating on the Naam with a pure mind, the Door of Liberation is found. ||2||

ਪਰਮਾਤਮਾ ਦਾ ਨਾਮ ਪਵਿਤ੍ਰ ਮਨ ਦੀ ਰਾਹੀਂ ਹੀ ਸਿਮਰਿਆ ਜਾ ਸਕਦਾ ਹੈ (ਜਦੋਂ ਮਨੁੱਖ ਸਿਮਰਦਾ ਹੈ) ਤਦੋਂ ਵਿਕਾਰਾਂ ਤੋਂ ਖ਼ਲਾਸੀ ਦਾ ਰਾਹ ਲੱਭ ਲੈਂਦਾ ਹੈ ।੩।

परमात्मा का नाम पवित्र मन के द्वारा ही सिमरा जा सकता है (जब मनुष्य सिमरता है) तब विकारों से निजात की राह ढूँढ लेता है ।2।

Si uno alaba el Nombre del Señor, uno alcanza la Puerta de la Salvación. (2)

ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥

haumai vich jag binasadhaa mar ja(n)mai aavai jai ||

Engrossed in egotism, the world perishes. It dies and is re-born; it continues coming and going in reincarnation.

ਜਗਤ ਹਉਮੈ ਵਿਚ ਫਸ ਕੇ ਆਤਮਕ ਮੌਤ ਸਹੇੜਦਾ ਹੈ ਤੇ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ

जगत अहम् में फंस कर आत्मिक मौत सहता है और बारंबार पैदा होता मरता रहता है।

El mundo se ha perdido en la locura del yo y del ego, y así va y viene en vano.

ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥

manmukh sabadh na jaananee jaasan pat gavai ||

The self-willed manmukhs do not recognize the Shabad; they forfeit their honor, and depart in disgrace.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਗੁਰੂ ਦੇ ਸ਼ਬਦ (ਦੀ ਕਦਰ) ਨਹੀਂ ਜਾਣਦੇ, ਉਹ ਆਪਣੀ ਇੱਜ਼ਤ ਗਵਾ ਕੇ ਹੀ (ਜਗਤ ਵਿਚੋਂ) ਜਾਣਗ

अपने मन के पीछे चलने वाले लोग गुरू के शबद (की कद्र) नहीं जानते। वह अपनी इज्जत गवा के ही (जगत में से) जाऐंगे।

El voluntarioso no concibe la Palabra y de esa forma pierde toda su estima.

ਗੁਰ ਸੇਵਾ ਨਾਉ ਪਾਈਐ ਸਚੇ ਰਹੈ ਸਮਾਇ ॥੩॥

gur sevaa naau paieeaai sache rahai samai ||3||

Serving the Guru, the Name is obtained, and one remains absorbed in the True Lord. ||3||

ਗੁਰੂ ਦੀ ਦੱਸੀ ਸੇਵਾ-ਭਗਤੀ ਕੀਤਿਆਂ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ (ਜੋ ਮਨੁੱਖ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਉਹ) ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।੩।

गुरू की बताई सेवा-भक्ति करने से परमात्मा का नाम प्राप्त होता है (जो मनुष्य गुरू की बताई सेवा करता है वह) सदा स्थिर परमात्मा में लीन रहता है।3।

Obtenemos el Nombre a través del Servicio del Guru y nos fundimos en la Verdad del Señor (3)